ਪੰਜਾਬ ਸਰਕਾਰ ਨੇ ਸੂਬੇ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ – ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ-ਨੂੰ ਅਧਿਕਾਰਤ ਤੌਰ ‘ਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ, ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ I
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੈਸਲੇ ਦਾ ਐਲਾਨ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੂਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਕੀਤਾ ਗਿਆ ਸੀ I ਉਹਨਾਂ ਕਿਹਾ ਕਿ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਤਿੰਨ ਪੰਜਾਬ ਵਿੱਚ ਸਥਿਤ ਹਨ ਅਤੇ ਇਹ ਸ਼ਹਿਰ ਧਾਰਮਿਕ ਹੀ ਨਹੀਂ, ਸਗੋਂ ਸੱਭਿਆਚਾਰਕ ਵਿਰਾਸਤ ਦੇ ਵੀ ਮਹੱਤਵਪੂਰਨ ਕੇਂਦਰ ਹਨ I
ਸਰਕਾਰ ਵੱਲੋਂ ਇਨਾ ਤਿੰਨਾਂ ਪਵਿੱਤਰ ਸ਼ਹਿਰਾਂ ਵਿੱਚ ਸ਼ਰਧਾਲੂਆਂ ਦੀ ਸੁਵਿਧਾ ਲਈ ਈ-ਰਿਕਸ਼ਾ, ਮਿਨੀ ਬੱਸਾਂ ਅਤੇ ਸ਼ਟਲ ਬੱਸਾਂ ਵਰਗੀ ਜਨਤਕ ਆਵਾਜਾਈ ਦੀ ਵਿਵਸਥਾ ਕੀਤੀ ਜਾਵੇਗੀ I ਨਾਲ ਹੀ ਇਨ੍ਹਾਂ ਖੇਤਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਨਸੀਲੇ ਪਦਾਰਥਾਂ ਦੀ ਵਿਕਰੀ ‘ਤੇ ਪੂਰੀ ਪਾਬੰਦੀ ਲਾਗੂ ਰਹੇਗੀ।
ਤਾਜ਼ਾ ਖ਼ਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਪਵਿੱਤਰ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਅਤੇ ਇਸ ਇਤਿਹਾਸਿਕ ਫ਼ੈਸਲੇ ਨਾਲ ਸਿੱਖ ਭਾਈਚਾਰੇ ਦੀ ਆਸਥਾ ਅਤੇ ਮਰਿਆਦਾ ਹੋਰ ਮਜ਼ਬੂਤ ਹੋਵੇਗੀ







