---Advertisement---

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ, ਭਗਵੰਤ ਮਾਨ ਨੇ ਕਿਹਾ – ਲੋਕਾਂ ਦੀ ਲਹਿਰ ਨਾਲ ਜਿੱਤਾਂਗੇ ਨਸ਼ਿਆਂ ਖਿਲਾਫ਼ ਜੰਗ।

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸਰਕਾਰੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਰਾਜ ਪਧਰੀ ਸਮਾਗਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਆਯੋਜਿਤ ਕੀਤਾ

January 9, 2026 9:08 AM
---Advertisement---

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸਰਕਾਰੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਰਾਜ ਪਧਰੀ ਸਮਾਗਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਆਯੋਜਿਤ ਕੀਤਾ ਗਿਆ।

ਸਮਾਗਮ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਇਹ ਲੜਾਈ ਸਿਰਫ਼ ਪੁਲਸ ਦੀ ਸਖ਼ਤੀ ਨਾਲ ਨਹੀਂ, ਸਗੋਂ ਲੋਕਾਂ ਦੀ ਸਾਂਝੀ ਲਹਿਰ ਨਾਲ ਜਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪਹਿਲੇ ਪੜਾਅ ਦੇ ਦੌਰਾਨ ਨਸ਼ੇ ਦੀ ਸਪਲਾਈ ਲੜੀ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਕਈ ਹੱਦ ਤੱਕ ਇਸ ‘ਤੇ ਕਾਬੂ ਪਾਇਆ ਗਿਆ ਹੈ,ਪਰ ਹਾਲੇ ਮੰਜ਼ਿਲ ਦੂਰ ਹੈ। ਦੂਜੇ ਪੜਾਅ ਵਿੱਚ ਜਨਤਾ ਦੀ ਭਾਗੀਦਾਰੀ ਹੋਰ ਵਧਾਈ ਜਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਸਿੱਖ ਉਹ ਕੌਮ ਹੈ ਜੋ ਜਦੋਂ ਕਿਸੇ ਬੁਰਾਈ ਨੂੰ ਮਿਟਾਉਣ ਦੀ ਠਾਨ ਲੈਂਦੀ ਹੈ, ਤਾਂ ਕੰਮ ਅਧੂਰਾ ਨਹੀਂ ਛੱਡਦੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਸਰਕਾਰ ਨਸ਼ਿਆਂ ਦੇ ਮਸਲੇ ‘ਤੇ ਹਰ ਸੁਝਾਅ ਅਤੇ ਹਰ ਆਵਾਜ਼ ਨੂੰ ਗੰਭੀਰਤਾ ਨਾਲ ਸੁਣੇਗੀ, ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਾ ਕਿਸੇ ਇੱਕ ਸੂਬੇ ਦੀ ਸਮੱਸਿਆ ਨਹੀਂ, ਪਰ ਬਦਨਾਮੀ ਅਕਸਰ ਪੰਜਾਬ ਦੇ ਹਿੱਸੇ ਆਉਂਦੀ ਹੈ।

ਪਾਣੀ ਅਤੇ ਕੇਂਦਰ-ਰਾਜ ਸੰਬੰਧਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰੋਤਾਂ ਨਾਲ ਹਮੇਸ਼ਾ ਅਨਿਆਇ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਬਜਟ ਨਾਲ ਐਂਟੀ-ਡਰੋਨ ਸਿਸਟਮ ਖਰੀਦੇ ਹਨ ਤਾਂ ਜੋ ਸਰਹੱਦ ਪਾਰੋਂ ਆਉਣ ਵਾਲੇ ਨਸ਼ੇ ‘ਤੇ ਰੋਕ ਲਗਾਈ ਜਾ ਸਕੇ। ਉੱਤਰੀ ਜੋ਼ਨ ਦੀ ਮੀਟਿੰਗ ਦੌਰਾਨ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਵੀ ਪੰਜਾਬ ਦੇ ਹੱਕਾਂ ਦੀ ਗੱਲ ਰੱਖੀ ਗਈ।

ਇਸ ਮੌਕੇ ਤੇ ਅਕਾਲੀ ਦਲ ‘ਤੇ ਤਿੱਖਾ ਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਾਘੀ ਮੇਲੇ ‘ਤੇ ਆਪਣੀ ਆਖ਼ਰੀ ਕਾਨਫ਼ਰੰਸ ਕਰੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੇ ਫੈਸਲਿਆਂ ਦੇ ਨਤੀਜੇ ਅੱਜ ਪੰਜਾਬ ਭੁਗਤ ਰਿਹਾ ਹੈ।

ਉੱਥੇ ਹੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੁਹਿੰਮ ਦੇ ਦੂਜੇ ਪੜਾਅ ਦੇ ਤਹਿਤ 19,500 ਵਾਰਡ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ‘ਚ 50,000 ਤੋਂ ਵੱਧ ਮੈਂਬਰ ਸ਼ਾਮਲ ਹਨ। ਪਹਿਲੇ ਪੜਾਅ ਦੇ ਦੌਰਾਨ 55 ਹਜਾਰ ਤੋਂ ਵੱਧ ਮੀਟਿੰਗਾਂ ਹੋਈਆਂ, ਲਗਭਗ 30 ਹਜਾਰ ਐਨਡੀਪੀਐਸ ਮਾਮਲੇ ਦਰਜ ਕੀਤੇ ਗਏ ਅਤੇ 90 ਹਜਾਰ ਤੋਂ ਵੱਧ ਨੌਜਵਾਨ ਨਸ਼ਾ ਛੱਡ ਕੇ ਮੁੱਖ ਧਾਰਾ ਵਿੱਚ ਵਾਪਸ ਆਏ ਹਨ।

💬Your Opinion Matters

⭐Follow Us

👉 ਹੋਰ ਕਰਾਈਮ ਨਿਊਜ਼, ਪੰਜਾਬੀ ਨਿਊਜ਼ ਅਤੇ ਲਾਈਵ ਅਪਡੇਟਸ ਲਈ ਸਾਨੂੰ Follow ਕਰੋ। https://haqiqatepunjab.in/

Join WhatsApp

Join Now

Join Telegram

Join Now

Leave a Comment