ਪੰਜਾਬ ਦੀ ਰਾਜਨੀਤੀ ਵਿੱਚ ਸਿਹਤ ਸਕੀਮ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾਂ ਹੋ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਹਾਲ ਹੀ ਦੇ ਵਿੱਚ ਐਲਾਨੀ ਗਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨੂੰ ਸਿਆਸੀ ਫਾਇਦੇ ਲਈ ਵਰਤਿਆ ਜਾ ਰਿਹਾ ਹੈ।
ਖੈਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਵਿੱਚ ਅਜਿਹੇ ਬਿੰਦੂ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਸਕੀਮ ਨੂੰ ਪਾਰਟੀ ਵਰਕਰਾਂ ਦੇ ਜ਼ਰੀਏ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ “ਯੂਥ ਕਲੱਬ ਕੋਆਰਡੀਨੇਟਰ” ਦੇ ਨਾਂ ਹੇਠ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਲੋਕਾਂ ਤੱਕ ਪਹੁੰਚ ਬਣਾ ਕੇ ਸਰਕਾਰੀ ਯੋਜਨਾ ਨੂੰ ਪਾਰਟੀ ਦੀ ਸਕੀਮ ਵਾਂਗ ਪੇਸ਼ ਕਰ ਰਹੇ ਹਨ।
ਕਾਂਗਰਸੀ ਆਗੂ ਨੇ ਇਸਨੂੰ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਸਰਕਾਰੀ ਪੈਸੇ ਨਾਲ ਚੱਲ ਰਹੀ ਯੋਜਨਾ ਦਾ ਸ੍ਰੇਅ ਪਾਰਟੀ ਦੇ ਆਪਣੇ ਨਾਮ ਲਗਾਉਣਾ ਜਨਤਕ ਖ਼ਜਾਨੇ ਦੀ ਦੁਰਵਰਤੋਂ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਅਪੁਆਂਇੰਟਮੈਂਟਾਂ ਤੈਅ ਕਰਨ ਅਤੇ ਹੈਲਥ ਕਾਰਡ ਵੰਡਣ ਦਾ ਕੰਮ ਸਿਰਫ ਸਰਕਾਰੀ ਕਰਮਚਾਰੀਆਂ ਰਾਹੀਂ ਹੀ ਹੋਣਾ ਚਾਹੀਦਾ ਹੈ।
ਖੈਰਾਂ ਨੇ ਚੇਤਾਵਨੀ ਦਿੱਤੀ ਕੀ ਜੇਕਰ ਇਸ ਪ੍ਰਕ੍ਰਿਆ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਕਾਂਗਰਸ ਇਸ ਮਾਮਲੇ ਨੂੰ ਹਾਈਕੋਰਟ ਤੱਕ ਲੈ ਜਾ ਕੇ ਇਸ ਸਕੀਮ ਵਿੱਚ ਪਾਰਦਰਸ਼ਤਾ ਲਿਆਦੀ ਜਾਵੇਗੀ। ਇਸ ਮਸਲੇ ਨੇ ਹੁਣ ਸਿਹਤ ਯੋਜਨਾ ਦੇ ਨਾਲ-ਨਾਲ ਸਰਕਾਰ ਦੀ ਨੀਯਤ ‘ਤੇ ਵੀ ਸਵਾਲ ਖੜੇ ਕਰ ਦਿੱਤੇ ਹਨ।







