✍️ ਜੰਮੂ ਕਸ਼ਮੀਰ ਇੱਕ ਵਾਰ ਫਿਰ ਸੁਰੱਖਿਆ ਕਾਰਨਾ ਕਰਕੇ ਚਰਚਾ ਵਿੱਚ ਆ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਿਕ, ਕਸ਼ਮੀਰ ਦੇ LOC ਖੇਤਰ ਦੇ ਨੇੜਲੇ ਇਲਾਕਿਆਂ ਵਿੱਚ ਸ਼ੱਕੀ ਪਾਕਿਸਤਾਨੀ ਡਰੋਨ ਅਸਮਾਨ ਵਿੱਚ ਉੱਡਦੇ ਹੋਏ ਨਜ਼ਰ ਆਏ ਹਨ। ਇਸ ਘਟਨਾ ਤੋਂ ਬਾਅਦ ਭਾਰਤੀ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ ਖੇਤਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਸੁਰੱਖਿਆ ਏਜੰਸੀਆਂ ਦੇ ਅਨੁਸਾਰ, ਇਹ ਡਰੋਨ ਦੇ ਰਾਤ ਦੇ ਸਮੇਂ ਦੌਰਾਨ ਨਜ਼ਰ ਆਏ, ਇਹ ਜਿਸ ਨਾਲ ਸ਼ੱਕ ਹੋਰ ਵੱਧ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਡਰੋਨ ਸਰਹੱਦ ਪਾਰੋਂ ਭਾਰਤੀ ਇਲਾਕੇ ਵਿੱਚ ਘੁੱਸਣ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ ਹੁਣ ਤੱਕ ਕਿਸੇ ਵੀ ਡਰੋਨ ਵੱਲੋਂ ਹਥਿਆਰ ਜਾਂ ਧਮਾਕੇ ਵਾਲਾ ਸਮਾਨ ਡਰੋਪ ਕਰਨ ਦੀ ਪੁਸ਼ਟੀ ਨਹੀਂ ਹੋਈ,ਪਰ ਸੁਰੱਖਿਆ ਏਜੰਸੀਆਂ ਕਿਸੇ ਵੀ ਖਤਰੇ ਨੂੰ ਹਲਕੇ ਵਿੱਚ ਲੈਣ ਲਈ ਤਿਆਰ ਨਹੀਂ ਹਨ।

ਡਰੋਨ ਦਿਖਾਈ ਦੇਣ ਦੀ ਸੂਚਨਾ ਮਿਲਦੇ ਹੀ ਭਾਰਤੀ ਫੌਜ, ਸੀਮਾ ਸੁਰੱਖਿਆ ਬਲ( ਬੀਐਸਐਫ) ਅਤੇ ਸਥਾਨਕ ਪੁਲਿਸ ਵੱਲੋਂ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਪਹਾੜੀ ਅਤੇ ਜੰਗਲੀ ਇਲਾਕਿਆਂ ਵਿੱਚ ਖਾਸ ਤੌਰ ਤੇ ਨਿਗਰਾਨੀ ਵਧਾ ਦਿੱਤੀ ਗਈ ਹੈ। ਡਰੋਨ ਰੋਦੀ ਤਕਨੀਕਾਂ ਅਤੇ ਨਾਈਟ ਵਿਜ਼ਨ ਉਪਕਰਨਾਂ ਦੀ ਮਦਦ ਨਾਲ ਆਸਮਾਨ ਅਤੇ ਜਮੀਨ ਦੋਵਾਂ ਪਾਸਿਆਂ ਤੋਂ ਨਿਗਰਾਨੀ ਕੀਤੀ ਜਾ ਰਹੀ ਹੈ।
⚔️ ਸੁਰੱਖਿਆ ਵਿਸ਼ੇਸ਼ਗਿਆਨਾ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਪਾਕਿਸਤਾਨ ਵੱਲੋਂ ਡਰੋਨਾਂ ਦੀ ਵਰਤੋਂ ਵੱਧ ਗਈ ਹੈ। ਇਹ ਡਰੋਨ ਅਕਸਰ ਜਾਸੂਸੀ, ਹਥਿਆਰ ਪਹੁੰਚਾਉਣ ਜਾਂ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਵਰਤੇ ਜਾਂਦੇ ਹਨ। ਖਾਸ ਕਰਕੇ ਤਿਉਹਾਰਾਂ ਜਾਂ ਰਾਸ਼ਟਰੀ ਮਹੱਤਵ ਵਾਲੇ ਦਿਨਾਂ ਤੋਂ ਪਹਿਲਾਂ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਚਿੰਤਾ ਵਧਾ ਦਿੰਦੀਆਂ ਹਨ।
ਸਥਾਨਕ ਪ੍ਰਸ਼ਾਸਨ ਵੱਲੋਂ ਸਰਹੱਦੀ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਅਜਿਹੀ ਅਣਜਾਣ ਵਸਤੂ ਜਾਂ ਸ਼ੱਕੀ ਹਲਚਲ ਦੀ ਸੂਚਨਾ ਤੁਰੰਤ ਸੁਰੱਖਿਆ ਬਲਾਂ ਨੂੰ ਦਿੱਤੀ ਜਾਵੇ। ਇਸ ਦੇ ਨਾਲ ਹੀ ਰਾਤ ਦੇ ਸਮੇਂ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਵੀ ਦਿੱਤੀ ਗਈ ਹੈ।
ਇਹ ਘਟਨਾ ਇੱਕ ਵਾਰ ਫਿਰ ਸਾਬਿਤ ਕਰਦੀ ਹੈ ਕਿ ਜੰਮੂ -ਕਸ਼ਮੀਰ ਵਿੱਚ ਸੁਰੱਖਿਆ ਚੁਣੌਤੀਆਂ ਅਜੇ ਵੀ ਬਰਕਰਾਰ ਹਨ। ਭਾਰਤੀ ਸੁਰੱਖਿਆ ਬਲਾਂ ਦੀ ਤਿਆਰੀ ਅਤੇ ਤੁਰੰਤ ਕਾਰਵਾਈ ਕਰਨ ਕਿਸੇ ਵੀ ਵੱਡੇ ਨੁਕਸਾਨ ਤੋਂ ਬਚਾ ਹੋ ਸਕਿਆ ਹੈ। ਹਾਲਾਂਕਿ ਜਾਂਚ ਅਜੇ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ।
👉 ਵਧੇਰੀ ਜਾਣਕਾਰੀ ਲਈ ਸਾਡੀ ਵੈੱਬਸਾਈਟ https://haqiqatepunjab.in/ ਨਾਲ ਜੁੜੇ ਰਹੋ।







