---Advertisement---

ਪੰਜਾਬ ਵਿੱਚ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਠਾਰਿਆ।

January 7, 2026 1:46 PM
---Advertisement---

ਪੰਜਾਬ ਭਰ ਵਿੱਚ ਕੜਾਕੇ ਦੀ ਠੰਡ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਸਵੇਰੇ ਅਤੇ ਰਾਤ ਦੇ ਸਮੇਂ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ ਕਈ ਜ਼ਿਲਿਆਂ ਵਿੱਚ ਸ਼ੀਤ ਲਹਿਰ ਸੰਘਣੀ ਧੁੰਦ ਛਾਈ ਰਹੀ।

ਅੰਮ੍ਰਿਤਸਰ, ਜਲੰਧਰ,ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਇਲਾਕਿਆਂ ਵਿੱਚ ਵਿਜੀਬਿਲਿਟੀ ਕਾਫੀ ਘੱਟ ਰਹੀ, ਜਿਸ ਕਾਰਨ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਠੰਡ ਦੇ ਵੱਧ ਦੇ ਪ੍ਰਕੋਪ ਨੂੰ ਦੇਖਦਿਆਂ ਪੰਜਾਬ ਵਿੱਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਲੋਕਾਂ ਨੂੰ ਖਾਸ ਸਾਵਧਾਨੀਆਂ ਵਰਤਣ ਲਈ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਠੰਡ ਤੋਂ ਰਾਹਤ ਦੀ ਘੱਟ ਸੰਭਾਵਨਾ ਹੈ। ਲੋਕਾਂ ਨੂੰ ਗਰਮ ਕੱਪੜੇ ਪਹਿਨਣ, ਗੈਰ- ਜਰੂਰੀ ਯਾਤਰਾ ਤੋਂ ਬਚਣ ਅਤੇ ਧੁੰਦ ਦੌਰਾਨ ਵਾਹਨ ਸਾਵਧਾਨੀ ਨਾਲ ਚਲਾਉਣ ਦੀ ਅਪੀਲ ਕੀਤੀ ਗਈ ਹੈ।

Join WhatsApp

Join Now

Join Telegram

Join Now

Leave a Comment