ਪੰਜਾਬ ਸਰਕਾਰ ਦੀ ਕੈਬਨਿਟ ਦੀ ਇਕ ਅਹਿਮ ਮੀਟਿੰਗ ਅੱਜ 9 ਜਨਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ। ਕੈਬਨਿਟ ਦੀ ਇਹ ਬੈਠਕ ਅੱਜ ਦੁਪਹਿਰ 4 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਈਸ਼ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਸੂਬੇ ਦੇ ਸਾਰੇ ਕੈਬਨਿਟ ਮੰਤਰੀ ਹਾਜ਼ਰੀ ਭਰਨਗੇ।
ਸਰਕਾਰੀ ਸੂਤਰਾਂ ਮੁਤਾਬਕ , ਮੀਟਿੰਗ ਦੌਰਾਨ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਇਨ੍ਹਾਂ ਵਿੱਚ ਪ੍ਰਸ਼ਾਸਕੀ ਸੁਧਾਰ, ਲੋਕ -ਹਿੱਤ ਯੋਜਨਾਵਾਂ, ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਆਮ ਜਨਤਾ ਨਾਲ ਸੰਬੰਧਿਤ ਮੁੱਦੇ ਸ਼ਾਮਲ ਹੋ ਸਕਦੇ ਹਨ। ਨਾਲ ਹੀ ਕੁਝ ਨੀਤੀਗਤ ਫ਼ੈਸਲਿਆਂ ‘ਤੇ ਮੰਜ਼ੂਰੀ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਕੈਬਨਿਟ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਅਧਿਕਾਰਕ ਬਿਆਨ ਜਾਰੀ ਕੀਤੇ ਜਾਣ ਦੀ ਉਮੀਦ ਹੈ, ਜਿਸ ਨਾਲ ਸੂਬੇ ਦੀ ਰਾਜਨੀਤੀ ਅਤੇ ਪ੍ਰਸ਼ਾਸਨਿਕ ਦਿਸ਼ਾ ਬਾਰੇ ਹੋਰ ਸਪਸ਼ਟਤਾ ਆਵੇਗੀ ਮੀਟਿੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਰਾਜਨੀਤਿਕ ਗਤੀਵਿਧੀਆਂ ਹੋਰ ਤੇਜ਼ ਹੋ ਗਈਆਂ ਹਨ ।
💬Your Opinion Matters
⭐Follow Us
👉 ਹੋਰ ਕਰਾਈਮ ਨਿਊਜ਼, ਪੰਜਾਬੀ ਨਿਊਜ਼ ਅਤੇ ਲਾਈਵ ਅਪਡੇਟਸ ਲਈ ਸਾਨੂੰ Follow ਕਰੋ। https://haqiqatepunjab.in/







